SBS Punjabi - ਐਸ ਬੀ ਐਸ ਪੰਜਾਬੀ

ਪੰਜਾਬੀ ਡਾਇਰੀ : ਕੇਂਦਰੀ ਮੰਤਰੀ ਦੀ ਚੇਤਾਵਨੀ, ਪੰਜਾਬ ’ਚ ਰੱਦ ਹੋ ਸਕਦੇ ਹਨ ਹਜ਼ਾਰਾਂ ਕਰੋੜ ਦੇ 8 ਸੜਕੀ ਪ੍ਰਾਜੈਕਟ

Listen on

Episode notes

ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਅਤੇ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਵਿੱਚ ਕੋਈ ਸੁਧਾਰ ਨਾ ਹੋਇਆ ਤਾਂ ਉਨ੍ਹਾਂ ਕੋਲ 8 ਸੜਕੀ ਪ੍ਰਾਜੈਕਟ ਰੱਦ ਕਰਨ ਤੋਂ ਇਲਾਵਾ ਹੋਰ ਵਿਕਲਪ ਨਹੀਂ ਹੋਵੇਗਾ। ਓਧਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਨੇ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਵੇਅ ਲਈ ਜਾਣ ਬੁੱਝ ਕੇ ਅਣਗਹਿਲੀ ਵਰਤ ਕੇ ਪੰਜਾਬ ਦੇ ਵਿਕਾਸ ਨੂੰ ਪ੍ਰਭਾਵਤ ਕੀਤਾ ਹੈ। ਦੂਜੇ ਪਾਸੇ, ਪੰਜਾਬ ਪੁਲੀਸ ਦੇ ਆਈਜੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਿਲਕੁਲ ਠੀਕ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਇਕ ਸਰਵੇਖਣ ਦੌਰਾਨ ਪੰਜਾਬ ਨੂੰ ਅਮਨ ਤੇ ਕਾਨੂੰਨ ਦੀ ਸਥਿਤੀ ਵਿੱਚ ਦੇਸ਼ ਵਿੱਚ ਦੂਜਾ ਨੰਬਰ ਮਿਿਲਆ ਸੀ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...